Wednesday, 16 September 2026
Breaking News
ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ.ਲਹਿਰਾਗਾਗਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ
ਚੰਡੀਗੜ੍ਹ Trending

ਮੋਦੀ ਨੇ ਪੰਜਾਬ ਲਈ ਚੋਣਾਂ ਦੀਆਂ ਫੇਰੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਚੋਣਾਂ ਦੌਰਾਨ ਫੇਰੀਆਂ ਵੇਲੇ ਵਾਅਦੇ ਅਤੇ ਬਿਆਨ ਦੇਣ ਤੋਂ ਇਲਾਵਾ ਕੋਈ ਠੋਸ ਕੰਮ ਨਹੀਂ ਕੀਤਾ ਹੈ।

ਇਸ ਲੜੀ ਹੇਠ, ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਪੰਜਾਬ ਆਏ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਲਈ ਕੋਈ ਨਵੀਂ ਜਾਂ ਠੋਸ ਯੋਜਨਾ ਨਹੀਂ ਸੀ, ਸਗੋਂ ਉਹ ਸਿਰਫ਼ ਉਹੀ ਪੁਰਾਣੇ ਵਾਅਦੇ ਦੁਹਰਾ ਰਹੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਕੋਈ ਨੀਅਤ ਨਹੀਂ ਦਿਖਾਈ ਦਿੰਦੀ।

ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲੋਕਾਂ ਵਿੱਚ ਧਰੁਵੀਕਰਨ ਦੀ ਸਿਆਸਤ ਬੰਦ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਦੌਰਾ ਵੀ ਇੱਕ ਖਾਸ ਮਕਸਦ ਅਤੇ ਏਜੰਡੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਵਿੱਚ ਇਹ ਸਿਆਸਤ ਸਫਲ ਨਹੀਂ ਹੋਵੇਗੀ।

ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਅਤੇ ਖੇਤੀਬਾੜੀ ਦੇ ਮੁੜ ਨਿਰਮਾਣ ਦੀ ਲੋੜ ਹੈ, ਪਰ ਇਸ ਸਬੰਧੀ ਪ੍ਰਧਾਨ ਮੰਤਰੀ ਕੋਲ ਕੋਈ ਠੋਸ ਪੇਸ਼ਕਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸੱਚਮੁੱਚ ਇਮਾਨਦਾਰ ਹੁੰਦੇ, ਤਾਂ ਉਹ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਅਤੇ ਵੱਖ-ਵੱਖ ਫਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇ ਵਾਅਦੇ ਪੂਰੇ ਕਰਦੇ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮੋਦੀ ਪਿਛਲੇ 12 ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਪੰਜਾਬ ਨਾਲ ਲੰਮੇ ਸਬੰਧਾਂ ਦੇ ਦਾਅਵਿਆਂ ਦੇ ਬਾਵਜੂਦ ਉਨ੍ਹਾਂ ਨੇ ਸੂਬੇ ਨੂੰ ਕੋਈ ਖਾਸ ਲਾਭ ਨਹੀਂ ਦਿੱਤਾ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਇਹ ਲਾਜ਼ਮੀ ਹੈ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੋਵੇ, ਤਾਂ ਹੀ ਕੇਂਦਰ ਸਰਕਾਰ ਪੰਜਾਬ ਨੂੰ ਉਸਦਾ ਬਣਦਾ ਹੱਕ ਦੇਵੇਗੀ? ਉਨ੍ਹਾਂ ਨੇ ਕਿਹਾ ਕਿ ਜੇਕਰ ਇਹੀ ਸੋਚ ਹੈ, ਤਾਂ ਪੰਜਾਬ ਨੂੰ ਮੋਦੀ ਸਰਕਾਰ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਹੈ, ਕਿਉਂਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਕਦੇ ਵੀ ਨਹੀਂ ਬਣੇਗੀ।

ਵੜਿੰਗ ਨੇ ਕਿਹਾ ਕਿ ਤੁਹਾਡੀ ਸਰਕਾਰ 2017 ਤੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਇਹ ਲੋਕਾਂ ਨੂੰ ਬਲੈਕਮੇਲ ਕਰਨ ਵਰਗਾ ਹੈ ਕਿ ਪਹਿਲਾਂ ਸਾਨੂੰ ਵੋਟ ਦਿਓ, ਫਿਰ ਹੀ ਤੁਹਾਨੂੰ ਤੁਹਾਡਾ ਬਣਦਾ ਹੱਕ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਾਲਾਂ ਤੋਂ ਸਿਰਫ਼ ਵਾਅਦੇ ਹੀ ਮਿਲੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ, ਉਦਯੋਗਾਂ ਦਾ ਪੁਨਰਜੀਵਨ, ਨੌਜਵਾਨਾਂ ਲਈ ਰੁਜ਼ਗਾਰ, ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਪੈਕੇਜ, ਕਿਸਾਨਾਂ ਲਈ ਮਜ਼ਬੂਤ ਸਹਾਇਤਾ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਨਿਰਣਾਇਕ ਕਾਰਵਾਈ ਇੱਕ ਚੰਗੀ ਸ਼ੁਰੂਆਤ ਹੋ ਸਕਦੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਕੁਰਬਾਨੀਆਂ ਦੇਣ ਵਿੱਚ ਕਦੇ ਕੋਈ ਕਮੀ ਨਹੀਂ ਛੱਡੀ। ਹੁਣ ਪੰਜਾਬ ਨੂੰ ਆਪਣੇ ਹੱਕ ਲਈ ਹੋਰ ਇੰਤਜ਼ਾਰ ਨਹੀਂ ਕਰਵਾਉਣਾ ਚਾਹੀਦਾ ਹੈ। ਪੰਜਾਬ ਨੂੰ ਕੱਲ੍ਹ ਦੀਆਂ ਸੁਰਖੀਆਂ ਨਹੀਂ, ਸਗੋਂ ਅਜਿਹਾ ਕੰਮ ਚਾਹੀਦਾ ਹੈ, ਜੋ ਤੁਹਾਡੇ ਜਾਣ ਤੋਂ ਬਾਅਦ ਵੀ ਲੋਕਾਂ ਨੂੰ ਯਾਦ ਰਹੇ।