Wednesday, 16 September 2026
Breaking News
ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ.ਲਹਿਰਾਗਾਗਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ
ਪੰਜਾਬ Trending

 ਦਿੱਲੀ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਆਦਮਕੱਦ ਪ੍ਰਤਿਮਾ ਦੇ ਉਦਘਾਟਨ ਸਮਾਰੋਹ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਜ਼ੋਰਾਂ ‘ਤੇ

ਗ੍ਰੇਨ ਮਾਰਕੀਟ ਫਾਜ਼ਿਲਕਾ ਵਿਖੇ ਅਹਿਮ ਮੀਟਿੰਗ, ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ|

ਫਾਜ਼ਿਲਕਾ: 25 ਜੁਲਾਈ ਨੂੰ ਦਿੱਲੀ ਦੇ ਹਰੀ ਨਗਰ ਵਿਖੇ ਦੇਸ਼ ਦੀ ਆਜ਼ਾਦੀ ਦੇ 78 ਸਾਲਾਂ ਬਾਅਦ ਪਹਿਲੀ ਵਾਰ ਸਥਾਪਿਤ ਕੀਤੀ ਗਈ ਸ਼ਹੀਦ ਊਧਮ ਸਿੰਘ ਜੀ ਦੀ ਆਦਮਕੱਦ ਪ੍ਰਤਿਮਾ ਦੇ ਉਦਘਾਟਨ ਸਮਾਰੋਹ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਗ੍ਰੇਨ ਮਾਰਕੀਟ, ਫਾਜ਼ਿਲਕਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮਿਲਖ ਰਾਜ ਕੰਬੋਜ (ਮਿਲਖ ਰਾਜ ਰੋਬਿਨ ਕੰਬੋਜ ਐਂਡ ਬੂਟਾ ਰਾਮ ਸ਼ਾਮ ਲਾਲ ਕਮਿਸ਼ਨ ਏਜੰਟ), ਸੁਭਾਸ਼ ਚੰਦਰ ਕੰਬੋਜ ਅਤੇ ਰੋਬਿਨ ਕੰਬੋਜ ਦੀ ਅਗਵਾਈ ਹੇਠ ਹੋਈ।

ਮੀਟਿੰਗ ਦੌਰਾਨ ਸ਼ਹੀਦ ਊਧਮ ਸਿੰਘ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸ ਰਾਜ ਕੰਬੋਜ ਨੇ ‘ਦਿੱਲੀ ਚੱਲੋ’ ਮੁਹਿੰਮ ਦਾ ਦਿਲੋਂ ਸਵਾਗਤ ਅਤੇ ਸਮਰਥਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦਿੱਲੀ ਜਾ ਰਹੇ ਸਾਰੇ ਸਾਥੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਸਿਰਫ਼ ਇਤਿਹਾਸ ਦਾ ਇੱਕ ਨਾਮ ਨਹੀਂ, ਸਗੋਂ ਹਿੰਮਤ, ਸਵਾਭਿਮਾਨ ਅਤੇ ਆਪਣੇ ਮਕਸਦ ਪ੍ਰਤੀ ਅਟੁੱਟ ਵਚਨਬੱਧਤਾ ਦੀ ਇੱਕ ਸੋਚ ਹਨ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਰਜਿੰਦਰ ਕੰਬੋਜ ਡੱਬੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸਮੂਹ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੇ ਸਾਥੀਆਂ ਵੱਲੋਂ ਸ਼ੁਰੂ ਕੀਤੇ ਇਸ ਸਫ਼ਰ ਨੂੰ ਹੋਰ ਅੱਗੇ ਲੈ ਕੇ ਜਾਣਾ ਹੁਣ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਡੀ ਕੋਸ਼ਿਸ਼ ਰਹੇਗੀ ਕਿ ਸਮਾਜ ਸੇਵਾ ਅਤੇ ਜਾਗਰੂਕਤਾ ਦੇ ਹਰ ਚੰਗੇ ਉਪਰਾਲੇ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਈਏ।

ਨੌਜਵਾਨ ਐਡਵੋਕੇਟ ਅਤੇ ਸਮਾਜ ਸੇਵੀ ਨਰੇਸ਼ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਕਲੱਬ ਦੀ ਨੀਂਹ ਸਮਾਜ ਸੇਵਾ ਅਤੇ ਚੰਗੀ ਸੋਚ ਨਾਲ ਰੱਖੀ ਗਈ ਸੀ ਅਤੇ ਅੱਜ ਕਲੱਬ ਸਿੱਖਿਆ, ਖੇਡਾਂ, ਖੂਨਦਾਨ, ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਨੌਜਵਾਨਾਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਨ ਵਰਗੇ ਸਮਾਜਿਕ ਕਾਰਜਾਂ ਵਿੱਚ ਨਿਰੰਤਰ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਹੀਦਾਂ ਦੇ ਆਦਰਸ਼ਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਇਸ ਮੌਕੇ ਯੂਥ ਕਲੱਬ ਦੇ ਮੈਂਬਰ ਲੱਡੂ ਕੰਬੋਜ, ਬਿੱਲਾ ਕੰਬੋਜ, ਸ਼ਿੰਦਾ ਕੰਬੋਜ ਅਤੇ ਹੋਰ ਸਾਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।