Wednesday, 16 September 2026
Breaking News
ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ.ਲਹਿਰਾਗਾਗਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ
ਪੰਜਾਬ Trending

ਪੰਜਾਬ ਸਰਕਾਰ ਨੌਜਵਾਨਾਂ ਨਾਲ ਕਰ ਰਹੀ ਹੈ ਧੋਖਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਅਤੇ ਫਾਰਮੇਸੀ ਦੇ ਪੇਪਰ ਲੀਕ ਮਾਮਲੇ ਵਿੱਚ ਸਰਕਾਰ ਨੂੰ ਘੇਰਿਆ, ਪੰਜਾਬ ਦੇ ਫਗਵਾੜਾ ਵਿੱਚ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦਾ ਕੀਤਾ ਲੋਕਾਰਪਣ

ਫਗਵਾੜਾ /ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ‘ਆਪ’ ਪਾਰਟੀ ਦੀ ਸਰਕਾਰ ‘ਤੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਵਿੱਚ ਭਾਰੀ ਗੜਬੜੀ ਹੋਈ ਹੈ, ਪਾਸ ਹੋਏ ਨੌਜਵਾਨਾਂ ਦੇ ਨਾਮ ਅਜੀਬੋ-ਗ਼ਰੀਬ ਹਨ। ਇਸ ਦੇ ਨਾਲ ਹੀ ਹੋਰ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਇੰਨਾ ਹੀ ਨਹੀਂ, ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਫਾਰਮੇਸੀ ਦਾ ਪੇਪਰ ਵੀ ਲੀਕ ਹੋਇਆ ਹੈ ਜੋ ਕਿ ‘ਆਪ’ ਪਾਰਟੀ ਦੀ ਸਰਕਾਰ ਦਾ ਪ੍ਰਤਿਭਾਵਾਨ ਨੌਜਵਾਨਾਂ ਨਾਲ ਧੋਖਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਫਗਵਾੜਾ ਵਿੱਚ ਆਯੋਜਿਤ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦੇ ਲੋਕਾਰਪਣ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਸ੍ਰੀ ਅਸ਼ੋਕ ਮਿੱਤਲ, ਸੰਤ ਗੁਰਚਰਨ ਸਿੰਘ ਪਾਂਡਵਾ ਤੋਂ ਇਲਾਵਾ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਦੇ ਆਯੋਜਕ “ਸਾਂਪਲਾ ਫਾਊਂਡੇਸ਼ਨ” ਅਤੇ “ਨਵਿਆ ਹੈਲਪਿੰਗ ਹੈਂਡਸ” ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੇਵਾ ਨੂੰ ਆਪਣਾ ਮਿਸ਼ਨ ਬਣਾਇਆ ਹੈ। ਸਮਾਜ ਵਿੱਚ ਅਜਿਹੀਆਂ ਅਦਾਰਿਆਂ ਦੀ ਗਿਣਤੀ ਜਿੰਨੀ ਵਧੇਗੀ, ਸਾਡਾ ਦੇਸ਼ ਓਨਾ ਹੀ ਮਜ਼ਬੂਤ ਬਣੇਗਾ। ਉਨ੍ਹਾਂ ਮਾਸੂਮ ਬੇਟੀ ਨਵਿਆ ਨੂੰ ਸਮੇਂ ਤੋਂ ਪਹਿਲਾਂ ਖੋਹ ਦੇਣ ਦੀ ਡੂੰਘੀ ਪੀੜ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਵੱਲੋਂ ਉਸਦੀ ਯਾਦ ਵਿੱਚ ਕੀਤੀ ਜਾ ਰਹੀ ਸੇਵਾ ਦੀ ਵਿਰਾਟ ਸਾਧਨਾ ਨੂੰ ਨਮਨ ਕੀਤਾ।

ਉਨ੍ਹਾਂ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦੀ ਕੋਈ ਫ਼ੈਕਟਰੀ ਨਹੀਂ ਹੁੰਦੀ। ਇਸਨੂੰ ਕਿਸੇ ਮਸ਼ੀਨ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ। ਵਿਗਿਆਨ ਨੇ ਬਹੁਤ ਤਰੱਕੀ ਕੀਤੀ ਹੈ, ਪਰ ਖ਼ੂਨ ਦਾ ਨਿਰਮਾਣ ਸਿਰਫ਼ ਮਨੁੱਖੀ ਸਰੀਰ ਵਿੱਚ ਹੁੰਦਾ ਹੈ। ਲੋੜਵੰਦ ਤੱਕ ਇਹ ਤਾਂਹੀ ਪਹੁੰਚਦਾ ਹੈ, ਜਦੋਂ ਕੋਈ ਖ਼ੂਨਦਾਨ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ। ਸੇਵਾ ਅਤੇ ਕੁਰਬਾਨੀ ਦੀ ਧਰਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਤਿਆਗ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬਲਿਦਾਨ ਸਾਨੂੰ ਸਿਖਾਉਂਦਾ ਹੈ ਕਿ ਜੀਵਨ ਦੀ ਮਹਾਨਤਾ ਉਸਦੇ ਉਦੇਸ਼ ਵਿੱਚ ਹੁੰਦੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ‘ਕਾਰਗਿਲ ਵਿਜੇ ਦਿਵਸ’ ‘ਤੇ ਉਨ੍ਹਾਂ ਵੀਰ ਸੈਨਿਕਾਂ ਨੂੰ ਵੀ ਸ਼ਰਧਾਪੂਰਵਕ ਨਮਨ ਕੀਤਾ, ਜਿਨ੍ਹਾਂ ਨੇ ਭਾਰਤ ਮਾਂ ਦੀ ਰੱਖਿਆ ਕਰਦਿਆਂ ਆਪਣੇ ਜੀਵਨ ਦਾ ਸਰਵਉੱਚ ਬਲਿਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾਂ ਨੇ ਆਪਣਾ ਖ਼ੂਨ ਦੇ ਕੇ ਰਾਸ਼ਟਰ ਦੀਆਂ ਸਰਹੱਦਾਂ ਦੀ ਰੱਖਿਆ ਕੀਤੀ ਅਤੇ ਅੱਜ ਸਾਡੇ ਖ਼ੂਨਦਾਨੀ ਆਪਣਾ ਖ਼ੂਨ ਦੇ ਕੇ ਮਨੁੱਖੀ ਜੀਵਨ ਦੀ ਰੱਖਿਆ ਕਰਨ ਦਾ ਸੰਕਲਪ ਲੈ ਰਹੇ ਹਨ। ਇੱਕ ਪਾਸੇ ਰਾਸ਼ਟਰ ਰੱਖਿਆ ਦਾ ਅਦੁੱਤੀ ਸਾਹਸ ਹੈ, ਦੂਜੇ ਪਾਸੇ ਜੀਵਨ ਰੱਖਿਆ ਦੀ ਅਨੁਪਮ ਕਰੁਣਾ ਹੈ। ਦੋਵਾਂ ਦੇ ਮੂਲ ਵਿੱਚ ਤਿਆਗ ਹੈ, ਕਰਤੱਵ ਹੈ ਅਤੇ ਆਪਣੇ ਤੋਂ ਪਹਿਲਾਂ ਦੂਜਿਆਂ ਨੂੰ ਰੱਖਣ ਦੀ ਮਹਾਨ ਭਾਵਨਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਮੈਰਾਥਨ ਅਤੇ ਹੋਰ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ, ਕਿਉਂਕਿ ਜੇਕਰ ਇੱਕ ਨੌਜਵਾਨ ਨਸ਼ਾ ਕਰਦਾ ਹੈ ਤਾਂ ਉਸਦੇ ਪਰਿਵਾਰ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਉਹ ਗ਼ਰੀਬੀ ਦੇ ਦਲਦਲ ਵਿੱਚ ਧੱਸਦਾ ਜਾਂਦਾ ਹੈ। ਉਨ੍ਹਾਂ ਸਰਕਾਰ ਵੱਲੋਂ ਹਰਿਆਣਾ ਵਿੱਚ ਚਲਾਈਆਂ ਗਈਆਂ ਯੋਜਨਾਵਾਂ ਦਾ ਵਰਨਣ ਕਰਦਿਆਂ ਕਿਹਾ ਕਿ ਇੱਕ ਲੱਖ ਅੱਸੀ ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਹਿਜ਼ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈ, ਲਾਡੋ ਲੱਛਮੀ ਯੋਜਨਾ ਤਹਿਤ ਯੋਗ ਮਹਿਲਾ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ 24 ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖ਼ਰੀਦਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਬਿਨਾਂ ਪਰਚੀ-ਖਰਚੀ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਦੋ ਦਿਨ ਪਹਿਲਾਂ ਜਿਹੜਾ ਜੇ.ਬੀ.ਟੀ. ਅਧਿਆਪਕਾਂ ਦਾ ਪ੍ਰੀਖਿਆ ਨਤੀਜਾ ਆਇਆ ਹੈ, ਉਸ ਵਿੱਚ 1500 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਾਰੇ ਵਰਗ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।