Monday, 24 August 2026
Breaking News
ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : ਨਾਇਬ ਸਿੰਘ ਸੈਣੀ ਧਰਮਪਾਲ ਉਪਾਸ਼ਕ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਹਰਿਆਣਾ ਵਿੱਚ 6 ਆਈ.ਏ.ਐਸ., 10 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਬਾਹਰ ਕਰਾਂਗੇ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਸਮੇਤ ਕੇਂਦਰੀ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ ਗਊਂ ਸੇਵਾ, ਖੇਡਾਂ ਅਤੇ ਪਾਰਦਰਸ਼ੀ ਸੁਸ਼ਾਸਨ ਹਰਿਆਣਾ ਦੀ ਹੈ ਪਛਾਣ; ਨਸ਼ਿਆਂ ਵਿਰੁੱਧ ਸਰਕਾਰ ਦਾ ਸਖ਼ਤ ਪ੍ਰਹਾਰ ਹੈ ਜਾਰੀ - ਮੁੱਖ ਮੰਤਰੀ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਅਤੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਬਸਤਾੜਾ ਮਹਿਲਾ ਕਾਲਜ ਦਾ ਕੀਤਾ ਅਚਨਚੇਤ ਨਿਰੀਖਣ punjabi news ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਏਅਰਪੋਰਟ ਪਹੁੰਚਣ ‘ਤੇ ਕਾਮਨਵੈਲਥ ਤਗਮਾ ਜੇਤੂ ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ ਹਰ ਘਰ ਤਿਰੰਗਾ ਮੁਹਿੰਮ’ ਨੂੰ ਜਨ-ਅੰਦੋਲਨ ਬਣਾਏਗੀ ਹਰਿਆਣਾ ਸਰਕਾਰ - ਨਾਇਬ ਸਿੰਘ ਸੈਣੀ
ਹਰਿਆਣਾ Trending

ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਸਮੇਤ ਕੇਂਦਰੀ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ

 

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੰਤ ਕਬੀਰ ਕੁਟੀਰ ਵਿੱਚ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਸਿੱਖਿਆ ਅਤੇ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੇ ਵੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੰਤ ਕਬੀਰ ਕੁਟੀਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਸਿੱਖਿਆ ਅਤੇ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੇ ਵੀ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੋਵਾਂ ਰਾਜਪਾਲਾਂ ਅਤੇ ਕੇਂਦਰੀ ਮੰਤਰੀਆਂ ਦਾ ਸਵਾਗਤ ਕੀਤਾ।

ਮੁਲਾਕਾਤ ਦੌਰਾਨ ਹਰਿਆਣਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਸੁਹਿਰਦ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ। ਹਰਿਆਣਾ ਸਰਕਾਰ ਜਨਹਿਤ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਨਵੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਅੱਗੇ ਵਧਾ ਰਹੀ ਹੈ।