Wednesday, 16 September 2026
Breaking News
ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ.ਲਹਿਰਾਗਾਗਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ
ਪੰਜਾਬ Trending

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ

ਫਾਜ਼ਿਲਕਾ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਕੇ.ਕੇ.ਸਿੰਗਲਾ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ- ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਤੀ 12 ਸਤੰਬਰ 2026 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਸਥਿਤ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਦਾ ਉਦੇਸ਼ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਤੁਰੰਤ, ਸਸਤਾ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਸੀ, ਜਿਸ ਨਾਲ ਪੱਖਕਾਰਾਂ ਨੂੰ ਲੰਬੀ ਅਤੇ ਮਹਿੰਗੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਮਿਲ ਸਕੇ। ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕਿਸਮ ਦੇ ਮਾਮਲੇ ਜਿਵੇਂ ਕਿ ਚੈੱਕ ਬਾਊਂਸ ਨਾਲ ਸਬੰਧਤ ਕੇਸ, ਬੈਂਕ ਰਿਕਵਰੀ ਕੇਸ, ਦੀਵਾਨੀ ਮਾਮਲੇ, ਵਿਆਹ-ਪਰਿਵਾਰਕ ਝਗੜੇ, ਮੋਟਰ ਐਕਸੀਡੈਂਟ ਕਲੇਮ ਕੇਸ ਅਤੇ ਪਾਣੀ ਦੇ ਬਿੱਲਾਂ ਨਾਲ ਸਬੰਧਤ ਮਾਮਲੇ, ਰੈਵੇਨਿਊ ਮਾਮਲੇ, ਟ੍ਰੈਫਿਕ ਚਲਾਨ ਅਤੇ ਹੋਰ ਸਮਝੌਤਾਯੋਗ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਫਾਜ਼ਿਲਕਾ ਵਿਖੇ 04 ਬੈਂਚਾਂ, ਅਬੋਹਰ ਵਿਖੇ 03 ਬੈਂਚਾਂ ਅਤੇ ਜਲਾਲਾਬਾਦ ਵਿਖੇ 02 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਬੈਂਚਾਂ ਵਿੱਚ ਮਾਣਯੋਗ ਜੱਜ ਸਾਹਿਬਾਨਾਂ ਅਤੇ ਉਨ੍ਹਾਂ ਨਾਲ ਨਿਯੁਕਤ ਮੈਂਬਰਾਂ ਵੱਲੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ ਪੱਖਕਾਰਾਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੋਕ ਅਦਾਲਤ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।

ਨੈਸ਼ਨਲ ਲੋਕ ਅਦਾਲਤ ਦੌਰਾਨ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਦੇ ਆਧਾਰ ‘ਤੇ ਕੁੱਲ 14490 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ ₹87168933/- ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ। ਇਨ੍ਹਾਂ ਐਵਾਰਡਾਂ ਰਾਹੀਂ ਪੱਖਕਾਰਾਂ ਨੇ ਆਪਣੇ ਵਿਵਾਦਾਂ ਦਾ ਸੁਖਾਵੇਂ ਮਾਹੌਲ ਵਿੱਚ ਨਿਪਟਾਰਾ ਕਰਵਾਇਆ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੇ ਸਮੇਂ ਅਤੇ ਧਨ ਦੀ ਬਚਤ ਹੋਈ, ਸਗੋਂ ਲੰਬੇ ਸਮੇਂ ਤੱਕ ਚੱਲਣ ਵਾਲੀ ਕਾਨੂੰਨੀ ਕਾਰਵਾਈ ਅਤੇ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲੀ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਨਿਆਂ ਪ੍ਰਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ, ਸੌਖਾ ਅਤੇ ਵਿਕਲਪਕ ਮਾਧਿਅਮ ਹੈ, ਜਿੱਥੇ ਪੱਖਕਾਰ ਆਪਣੀ ਮਰਜ਼ੀ ਨਾਲ ਆਪਸੀ ਸਹਿਮਤੀ ਅਤੇ ਸਮਝੌਤੇ ਦੇ ਆਧਾਰ ‘ਤੇ ਆਪਣੇ ਵਿਵਾਦਾਂ ਦਾ ਨਿਪਟਾਰਾ ਕਰਵਾ ਸਕਦੇ ਹਨ। ਲੋਕ ਅਦਾਲਤ ਵਿੱਚ ਹੋਏ ਸਮਝੌਤੇ ਦੇ ਆਧਾਰ ‘ਤੇ ਪਾਸ ਕੀਤਾ ਗਿਆ ਐਵਾਰਡ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਹੁੰਦਾ ਹੈ ਅਤੇ ਦੋਵਾਂ ਧਿਰਾਂ ‘ਤੇ ਬਰਾਬਰ ਤੌਰ ‘ਤੇ ਲਾਗੂ ਹੁੰਦਾ ਹੈ। ਇਸ ਤਰ੍ਹਾਂ ਲੋਕ ਅਦਾਲਤ ਰਾਹੀਂ ਪੱਖਕਾਰਾਂ ਨੂੰ ਜਲਦੀ ਅਤੇ ਸੌਖੇ ਢੰਗ ਨਾਲ ਨਿਆਂ ਪ੍ਰਾਪਤ ਹੁੰਦਾ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤ ਦੇ ਲਾਭਾਂ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਕਰਵਾਉਣ ਲਈ ਲੋਕ ਅਦਾਲਤ ਦੇ ਮਾਧਿਅਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।