Sunday, 15 November 2026
Breaking News
ਦਸਮ ਪਾਤਸ਼ਾਹ ਨੇ ਆਪਣਾ ਕਲਗੀ ਤੋੜਾ ਭਾਈ ਜੈਤਾ ਜੀ ਨੂੰ ਸੌਂਪਿਆ ਸੀ..... ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ਤੇ ਵੱਡੀ ਪ੍ਰਾਪਤੀ, ਮੁੱਖ ਦਫ਼ਤਰ ਵਿਖੇ ਮਨਾਇਆ ਜਸ਼ਨ 12 ਦਿਨਾਂ ਬਾਅਦ ਆਪਣੇ ਘਰ ਪਹੁੰਚੇ  ਰਣਜੀਤ ਸਿੰਘ ਤਰਖਾਣ ਮਾਜਰਾ, ਜਸਵੀਰ ਸਿੰਘ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੇਂਡੂ ਚੌਕੀਦਾਰਾਂ ਨੂੰ ਦਿੱਤਾ ਦਿਵਾਲੀ ਦਾ ਤੋਹਫ਼ਾ, ਮਹੀਨਾਵਾਰ ਮਾਣਭੱਤਾ ਵਧਾ ਕੇ ਕੀਤਾ 15,221 ਰੁਪਏ ਦਾਜ ਦਾ ਸਮਾਨ' ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣ ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਕੀਤੀ ਪੂਜਾ-ਅਰਚਨਾ 23 ਅਕਤੂਬਰ ਤੋਂ ਸੂਰਜਕੁੰਡ ਵਿੱਚ ਸਜੇਗਾ ਦੀਵਾਲੀ ਮੇਲੇ ਦਾ ਸ਼ਾਨਦਾਰ ਰੰਗ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ ਤੀਜੇ ਮੇਲੇ ਦਾ ਉਦਘਾਟਨ ਮਹਾਰਾਜਾ ਸ਼ੂਰਸੈਨੀ ਮਹਾਨ ਯੋਧਾ, ਕੁਸ਼ਲ ਪ੍ਰਸ਼ਾਸਕ ਅਤੇ ਨਿਆਂਪਸੰਦ ਸ਼ਾਸਕ ਸਨ : ਨਾਇਬ ਸਿੰਘ ਸੈਣੀ ਸੁਖਨਾ ਦਾ ‘ਰਾਮਸਰ’ ਟੈਗ ਈਰਾਨ ਤੋਂ ਆਇਆ, ਅੰਮ੍ਰਿਤਸਰ ਦੇ ਪਵਿੱਤਰ ਰਾਮਸਰ ਸਰੋਵਰ ਤੋਂ ਨਹੀਂ
ਪੰਜਾਬ Trending

ਦਸਮ ਪਾਤਸ਼ਾਹ ਨੇ ਆਪਣਾ ਕਲਗੀ ਤੋੜਾ ਭਾਈ ਜੈਤਾ ਜੀ ਨੂੰ ਸੌਂਪਿਆ ਸੀ…..

 ‘ਰੰਗਰੇਟਾ ਗੁਰੂ ਕਾ ਬੇਟਾ’ ਕਹਿ ਕੇ ਗਲੇ ਲਗਾਇਆ ਸੀ, ਐਸਜੀਪੀਸੀ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ : ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ 96 ਕਰੋੜੀ, ਮਹਾਪੰਜਾਬ ਜਥੇਬੰਦੀ, ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਚਾਂਦਨੀ ਚੌਕ ਤੋਂ ਨੌਵੇਂ ਪਾਤਸ਼ਾਹ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਵਾਲੇ ਅਤੇ ਦਸਮ ਪਾਤਸ਼ਾਹ ਤੋਂ ਅੰਮ੍ਰਿਤ ਛਕਣ ਵਾਲੇ ਬਾਬਾ ਜੀਵਨ ਸਿੰਘ ਜੀ ਦੇ ਯੋਗਦਾਨ ਨੂੰ ਐਸਜੀਪੀਸੀ ਨੇ ਮਾਨਤਾ ਨਹੀਂ ਦਿੱਤੀ : ਭਾਈ ਮਨਿੰਦਰ ਸਿੰਘ ਜੀ, *ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ ’ਤੇ ਚਮਕੌਰ ਗੜ੍ਹੀ ਦੇ ਆਖਰੀ ਸ਼ਹੀਦ ਭਾਈ ਜੈਤਾ ਜੀ ਦਾ 322ਵਾਂ ਸ਼ਹੀਦੀ ਦਿਹਾੜਾ 22 ਨਵੰਬਰ ਨੂੰ ਮਨਾਇਆ ਜਾਵੇਗਾ. 20 ਨਵੰਬਰ ਤੋਂ ਸ਼ੁਰੂ ਹੋਣਗੇ ਧਾਰਮਿਕ ਸਮਾਗਮ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ, ਕਵੀਸ਼ਰੀ ਅਤੇ ਕੀਰਤਨ ਰਾਹੀਂ ਸੰਗਤ ਹੋਵੇਗੀ ਨਿਹਾਲ 

ਚੰਡੀਗੜ੍ਹ : ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨਵੰਬਰ, 2026 ਨੂੰ ਚਮਕੌਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ 96 ਕਰੋੜੀ, ਮਹਾਪੰਜਾਬ ਜਥੇਬੰਦੀ, ਸਰਪ੍ਰਸਤ ਮਨਿੰਦਰ ਸਿੰਘ, ਕੈਪਟਨ ਚੰਨਣ ਸਿੰਘ ਸਿੱਧੂ, ਮੁੱਖ ਪ੍ਰਚਾਰਕ ਮਨਦੀਪ ਸਿੰਘ ਵਿਦਿਆਰਥੀ ਅਤੇ ਬਾਬਾ ਮਾਨ ਸਿੰਘ ਆਦਿ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਜਰਨੈਲ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਅਤੇ ਬਾਬਾ ਜੀਵਨ ਸਿੰਘ ਨਿਹੰਗ ਸਿੰਘ ਖਾਲਸਾ ਦਲ ਵੱਲੋਂ ਕਰਵਾਇਆ ਜਾ ਰਿਹਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ 96 ਕਰੋੜੀ, ਮਹਾਪੰਜਾਬ ਜਥੇਬੰਦੀ ਨੇ ਕਿਹਾ ਕਿ ਦਸਮ ਪਾਤਸ਼ਾਹ ਨੇ ਆਪਣਾ ਕਲਗੀ ਤੋੜਾ ਜਿਨ੍ਹਾਂ ਸ਼ਹੀਦ ਭਾਈ ਜੈਤਾ ਜੀ ਨੂੰ ਸੌਂਪਿਆ ਸੀ, ਐਸਜੀਪੀਸੀ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਦੀ ਗੜ੍ਹੀ ਦੀ ਜੰਗ ਵਿੱਚ ਬਾਬਾ ਜੀਵਨ ਸਿੰਘ ਜੀ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਪੰਥ ਦੀ ਖ਼ਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ।

ਦੂਜੇ ਪਾਸੇ ਭਾਈ ਮਨਿੰਦਰ ਸਿੰਘ ਨੇ ਵੀ ਕਿਹਾ ਕਿ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਚਾਂਦਨੀ ਚੌਕ ਤੋਂ ਨੌਵੇਂ ਪਾਤਸ਼ਾਹ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਤੱਕ ਲੈ ਕੇ ਆਉਣ ਵਾਲੇ ਅਤੇ ਦਸਮ ਪਾਤਸ਼ਾਹ ਦੇ ਹੱਥੋਂ ਅੰਮ੍ਰਿਤ ਛਕਣ ਵਾਲੇ ਬਾਬਾ ਜੀਵਨ ਸਿੰਘ ਜੀ ਦੇ ਯੋਗਦਾਨ ਨੂੰ ਐਸਜੀਪੀਸੀ ਵੱਲੋਂ ਮਾਨਤਾ ਨਹੀਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਨੇ ਭਾਈ ਜੈਤਾ ਜੀ ਨੂੰ ਆਪਣੇ ਹੱਥੀਂ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਬਾਬਾ ਜੀਵਨ ਸਿੰਘ ਦਾ ਨਾਮ ਬਖ਼ਸ਼ਿਆ ਸੀ। ਉਨ੍ਹਾਂ ਨੂੰ ਚਮਕੌਰ ਦੀ ਗੜ੍ਹੀ ਦਾ ਆਖਰੀ ਸ਼ਹੀਦ ਵੀ ਮੰਨਿਆ ਜਾਂਦਾ ਹੈ।

ਕੈਪਟਨ ਚੰਨਣ ਸਿੰਘ ਸਿੱਧੂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ 322ਵੇਂ ਸ਼ਹੀਦੀ ਦਿਹਾੜੇ ਮੌਕੇ ਹੁਣ ਲੋੜ ਹੈ ਕਿ ਇਤਿਹਾਸਕ ਤੱਥਾਂ ਨੂੰ ਦਰੁਸਤ ਕਰਕੇ ਸਿੱਖ ਧਰਮ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਦੀਵੀ ਯਾਦਗਾਰ ਬਣਾਇਆ ਜਾਵੇ।

ਧਾਰਮਿਕ ਸਮਾਗਮਾਂ ਦਾ ਵੇਰਵਾ

ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ 96 ਕਰੋੜੀ ਨੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ 20 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।

ਇਸ ਤੋਂ ਬਾਅਦ 22 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ਼ਹੀਦੀ ਬੁਰਜ ਬਾਬਾ ਜੀਵਨ ਸਿੰਘ ਜੀ, ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਇਸ ਮੌਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਢਾਡੀ, ਕਵੀਸ਼ਰੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੇ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ।

ਇਸ ਉਪਰੰਤ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਅਨਾਜ ਮੰਡੀ, ਚਮਕੌਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਵਿਚਾਰ-ਵਟਾਂਦਰਾ ਹੋਵੇਗਾ। ਇਸ ਵਿੱਚ ਪੰਜਾਬ ਦੀਆਂ ਮਹਾਨ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ, ਉਨ੍ਹਾਂ ਦੇ ਯੋਗਦਾਨ ਅਤੇ ਇਤਿਹਾਸਕ ਵਿਰਾਸਤ ਬਾਰੇ ਆਪਣੇ ਵਿਚਾਰ ਪੇਸ਼ ਕਰਨਗੀਆਂ।

ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ।

0 Comments