Tuesday, 06 October 2026
Breaking News
ਏਸ਼ੀਅਨ ਗੇਮਜ਼ 'ਚ ਹਰਿਆਣਾ ਦੇ ਖਿਡਾਰੀਆਂ ਦੀ ਸੁਨਹਿਰੀ ਚਮਕ, ਦੇਸ਼ ਦਾ ਵਧਾਇਆ ਮਾਣ - ਡਾ. ਅਰਵਿੰਦ ਸ਼ਰਮਾ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਿਹਤ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ’ਤੇ ਜ਼ੋਰ ਦੇ ਰਹੀ ਹੈ ਸਰਕਾਰ: ਮੁੱਖ ਮੰਤਰੀ ਗਲੋਬਲ ਆਰਟ ਕ੍ਰਿਏਸ਼ਨਜ਼ ਦੀ ਸ਼ਾਰਟ ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ ਚੰਡੀਗੜ੍ਹ ਵਿਖੇ ਸ਼ਾਨਦਾਰ ਪ੍ਰੀ-ਵਿਊ ਸ਼ੋਅ ਡੇਰਾਬੱਸੀ ਦੇ ਪਿੰਡ ਸੁੰਡਰਾ ਵਿੱਚ ਸਿਹਤ ਵਿਭਾਗ ਦੀ ਵੱਡੀ ਛਾਪੇਮਾਰੀ ਹਰਿਆਣਾ ਵਿਕਾਸ, ਰੁਜ਼ਗਾਰ ਅਤੇ ਜਨ-ਕਲਿਆਣ ਵਿੱਚ ਅੱਗੇ ਵਧ ਰਿਹਾ ਹੈ, ਪੰਜਾਬ ਨੂੰ ਵੀ ਚਾਹੀਦੀ ਹੈ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ
ਪੰਜਾਬ Trending

ਡੇਰਾਬੱਸੀ ਦੇ ਪਿੰਡ ਸੁੰਡਰਾ ਵਿੱਚ ਸਿਹਤ ਵਿਭਾਗ ਦੀ ਵੱਡੀ ਛਾਪੇਮਾਰੀ

ਗੰਦਗੀ ਭਰੇ ਮਾਹੌਲ ਵਿੱਚ ਤਿਆਰ ਕੀਤਾ ਜਾ ਰਿਹਾ ਸੀ ਪਨੀਰ, 1200 ਕਿਲੋ ਪਨੀਰ ਜ਼ਬਤ ਕਰ ਫੈਕਟਰੀ ਸੀਲ; ਸੈਂਪਲ ਭਰ ਕੇ ਜਾਂਚ ਲਈ ਭੇਜੇ

ਪਿੰਕੀ ਸੈਣੀ/ ਡੇਰਾਬੱਸੀ

ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਮਿਲਾਵਟੀ ਅਤੇ ਗੈਰ-ਮਿਆਰੀ ਖਾਣ-ਪੀਣ ਦੀਆਂ ਵਸਤਾਂ ਖ਼ਿਲਾਫ਼ ਸਿਹਤ ਵਿਭਾਗ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਡੇਰਾਬੱਸੀ ਦੇ ਪਿੰਡ ਸੁੰਡਰਾ ਵਿਖੇ ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਇੱਕ ਪਨੀਰ ਬਣਾਉਣ ਵਾਲੀ ਫੈਕਟਰੀ ’ਤੇ ਵੱਡੀ ਛਾਪੇਮਾਰੀ ਕੀਤੀ ਗਈ।

ਜਾਣਕਾਰੀ ਮੁਤਾਬਕ ਵਿਭਾਗ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਪਨੀਰ ਤਿਆਰ ਕੀਤਾ ਜਾ ਰਿਹਾ ਸੀ। ਵਿਭਾਗ ਦੀ ਟੀਮ ਨੂੰ ਮੌਕੇ ’ਤੇ ਸਫਾਈ ਪ੍ਰਬੰਧਾਂ ਵਿੱਚ ਕਥਿਤ ਤੌਰ ’ਤੇ ਕਈ ਖਾਮੀਆਂ ਨਜ਼ਰ ਆਈਆਂ। ਇਸ ਤੋਂ ਇਲਾਵਾ ਵੱਖ-ਵੱਖ ਕਿਸਮ ਦੇ ਪਾਊਡਰ ਪਦਾਰਥ, ਖੁੱਲ੍ਹਾ ਦੁੱਧ ਅਤੇ ਹੋਰ ਸਮੱਗਰੀ ਵੀ ਮੌਕੇ ਤੋਂ ਮਿਲੀ।

ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਨੀਰ ਤਿਆਰ ਕਰਨ ਵਾਲੀ ਥਾਂ ’ਤੇ ਮੱਛਰ-ਮੱਖੀਆਂ, ਗੰਦਾ ਪਾਣੀ ਅਤੇ ਸਫਾਈ ਦੀ ਘਾਟ ਵਰਗੀਆਂ ਸਥਿਤੀਆਂ ਵੀ ਸਾਹਮਣੇ ਆਈਆਂ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਮੌਕੇ ’ਤੇ ਮੌਜੂਦ ਪਨੀਰ ਅਤੇ ਹੋਰ ਪਦਾਰਥਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬ ਭੇਜਿਆ ਜਾ ਰਿਹਾ ਹੈ।

ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਰੀਬ 1200 ਕਿਲੋ ਪਨੀਰ ਜ਼ਬਤ ਕੀਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ’ਤੇ ਮਿਲੀ ਸਮੱਗਰੀ ਅਤੇ ਸੈਂਪਲਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੌਕੇ ’ਤੇ ਕਾਰਵਾਈ ਦੀ ਅਗਵਾਈ ਕਰ ਰਹੇ ਸਿਹਤ ਵਿਭਾਗ ਦੇ ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਨੀਰ ਬਣਾਉਣ ਵਾਲੀ ਯੂਨਿਟ ਵਿੱਚ ਸਫਾਈ ਦੇ ਮਾਪਦੰਡਾਂ ਦੀ ਉਲੰਘਣਾ ਸਾਹਮਣੇ ਆਈ ਹੈ। ਉਨ੍ਹਾਂ ਮੁਤਾਬਕ ਮੌਕੇ ’ਤੇ ਮੱਛਰ-ਮੱਖੀਆਂ ਅਤੇ ਗੰਦੇ ਪਾਣੀ ਸਮੇਤ ਅਜਿਹੇ ਹਾਲਾਤ ਮਿਲੇ ਹਨ, ਜੋ ਖਾਣ-ਪੀਣ ਵਾਲੀ ਵਸਤੂ ਤਿਆਰ ਕਰਨ ਲਈ ਉਚਿਤ ਨਹੀਂ ਹਨ।

ਚੰਡੀਗੜ੍ਹ ਸਹਿਤ ਵਿਭਾਗ ਦੇ ਅਧਿਕਾਰੀ ਜੋਇੰਟ ਕਮਿਸ਼ਨਰ ਅਮਿਤ ਜੋਸ਼ੀ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਦੇ ਆਧਾਰ ’ਤੇ ਵਿਭਾਗ ਵੱਲੋਂ ਚਲਾਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਨੀਰ ਅਤੇ ਹੋਰ ਪਦਾਰਥਾਂ ਦੇ ਲਏ ਗਏ ਸੈਂਪਲਾਂ ਦੀ ਲੈਬ ਰਿਪੋਰਟ ਆਉਣ ਤੋਂ ਬਾਅਦ ਜੇਕਰ ਇਨ੍ਹਾਂ ਵਿੱਚ ਮਿਲਾਵਟ ਜਾਂ ਗੈਰ-ਮਿਆਰੀ ਸਮੱਗਰੀ ਦੀ ਪੁਸ਼ਟੀ ਹੁੰਦੀ ਹੈ ਤਾਂ ਕਾਨੂੰਨ ਮੁਤਾਬਕ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਿਉਹਾਰਾਂ ਦੇ ਦਿਨਾਂ ਵਿੱਚ ਪਨੀਰ, ਦੁੱਧ ਅਤੇ ਹੋਰ ਦੁੱਧ ਤੋਂ ਬਣੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਅਜਿਹੇ ਵਿੱਚ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਇਹ ਕਾਰਵਾਈ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਸਵਾਲਾਂ ਨੂੰ ਇੱਕ ਵਾਰ ਫਿਰ ਸਾਹਮਣੇ ਲਿਆਉਂਦੀ ਹੈ। ਹੁਣ ਸਾਰਿਆਂ ਦੀ ਨਜ਼ਰ ਸੈਂਪਲਾਂ ਦੀ ਲੈਬ ਰਿਪੋਰਟ ’ਤੇ ਰਹੇਗੀ, ਜਿਸ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਰਵਾਈ ਦੀ ਤਸਵੀਰ ਸਾਫ਼ ਹੋਵੇਗੀ।

0 Comments