Tuesday, 06 October 2026
Breaking News
ਏਸ਼ੀਅਨ ਗੇਮਜ਼ 'ਚ ਹਰਿਆਣਾ ਦੇ ਖਿਡਾਰੀਆਂ ਦੀ ਸੁਨਹਿਰੀ ਚਮਕ, ਦੇਸ਼ ਦਾ ਵਧਾਇਆ ਮਾਣ - ਡਾ. ਅਰਵਿੰਦ ਸ਼ਰਮਾ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਿਹਤ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ’ਤੇ ਜ਼ੋਰ ਦੇ ਰਹੀ ਹੈ ਸਰਕਾਰ: ਮੁੱਖ ਮੰਤਰੀ ਗਲੋਬਲ ਆਰਟ ਕ੍ਰਿਏਸ਼ਨਜ਼ ਦੀ ਸ਼ਾਰਟ ਫ਼ਿਲਮ ‘ਪੀੜ (ਦਰਦ-ਏ-ਦਿਲ)’ ਦਾ ਚੰਡੀਗੜ੍ਹ ਵਿਖੇ ਸ਼ਾਨਦਾਰ ਪ੍ਰੀ-ਵਿਊ ਸ਼ੋਅ ਡੇਰਾਬੱਸੀ ਦੇ ਪਿੰਡ ਸੁੰਡਰਾ ਵਿੱਚ ਸਿਹਤ ਵਿਭਾਗ ਦੀ ਵੱਡੀ ਛਾਪੇਮਾਰੀ ਹਰਿਆਣਾ ਵਿਕਾਸ, ਰੁਜ਼ਗਾਰ ਅਤੇ ਜਨ-ਕਲਿਆਣ ਵਿੱਚ ਅੱਗੇ ਵਧ ਰਿਹਾ ਹੈ, ਪੰਜਾਬ ਨੂੰ ਵੀ ਚਾਹੀਦੀ ਹੈ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ
ਖੇਡਾਂ Trending

ਖੇਡਾਂ ਰਾਹੀਂ ਨੌਜਵਾਨਾਂ ਨੂੰ ਸਿਹਤ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ’ਤੇ ਜ਼ੋਰ ਦੇ ਰਹੀ ਹੈ ਸਰਕਾਰ: ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਨਮੋ ਕ੍ਰਿਕਟ ਲੀਗ-2026 ਦੇ ਗ੍ਰੈਂਡ ਫਿਨਾਲੇ ਦਾ ਕੀਤਾ ਉਦਘਾਟਨ, ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਬਣਾਉਣ ਦਾ ਦਿਵਾਇਆ ਸੰਕਲਪ, ਹਰਿਆਣਾ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਮਾਣ ਵਧਾਇਆ, ਖੇਡਾਂ ਦੇ ਬੁਨਿਆਦੀ ਢਾਂਚੇ ’ਤੇ ਖਰਚੇ ਕਰੀਬ 1,100 ਕਰੋੜ ਰੁਪਏ: ਮੁੱਖ ਮੰਤਰੀ

ਚੰਡੀਗੜ੍ਹ: ਪੰਚਕੂਲਾ ਦੀ ਧਰਤੀ ਅੱਜ ਉਸ ਸਮੇਂ ਨੌਜਵਾਨਾਂ ਦੇ ਜੋਸ਼, ਖੇਡ ਭਾਵਨਾ ਅਤੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਦੀ ਗਵਾਹ ਬਣੀ, ਜਦੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਤਾਊ ਦੇਵੀ ਲਾਲ ਖੇਡ ਕੰਪਲੈਕਸ, ਸੈਕਟਰ-3 ਸਥਿਤ ਕ੍ਰਿਕਟ ਮੈਦਾਨ ਵਿੱਚ ਨਮੋ ਕ੍ਰਿਕਟ ਲੀਗ-2026 ਦੇ ਗ੍ਰੈਂਡ ਫਿਨਾਲੇ ਦਾ ਉਦਘਾਟਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਅਮਰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਲੱਖ-ਲੱਖ ਪ੍ਰਣਾਮ ਕੀਤਾ। ਗ੍ਰੈਂਡ ਫਿਨਾਲੇ ਦੌਰਾਨ 4 ਅਕਤੂਬਰ ਤੱਕ ਮੁੱਖ ਮੁਕਾਬਲੇ ਖੇਡੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਤਰੁਣ ਭੰਡਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ ਪੰਚਕੂਲਾ ਵਿਖੇ ਹੀ ਨਮੋ ਕ੍ਰਿਕਟ ਲੀਗ-2026 ਦੀ ਟਰਾਫੀ ਤੋਂ ਪਰਦਾ ਹਟਾਇਆ ਸੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਨਮੋ ਕ੍ਰਿਕਟ ਲੀਗ ਵਿੱਚ 5 ਸੂਬਿਆਂ ਦੀਆਂ 3,200 ਤੋਂ ਵੱਧ ਟੀਮਾਂ ਅਤੇ 50 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਵੱਖ-ਵੱਖ ਸੂਬਿਆਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ 32 ਟੀਮਾਂ ਇੱਥੇ ਪਹੁੰਚੀਆਂ ਹਨ। ਇਹ ਲੀਗ 4 ਅਕਤੂਬਰ ਤੱਕ ਚੱਲੇਗੀ। ਮੁੱਖ ਮੰਤਰੀ ਨੇ ਇਸ ਆਯੋਜਨ ਲਈ ਸੁਦੇਸ਼ ਭੰਡਾਰੀ ਚੈਰੀਟੇਬਲ ਟਰੱਸਟ, ਸਹਿਯੋਗੀ ਸੰਸਥਾਵਾਂ, ਪ੍ਰਬੰਧਕੀ ਕਮੇਟੀ, ਕੋਚਾਂ, ਵਲੰਟੀਅਰਾਂ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਇਸ ਲੀਗ ਦਾ ਨਾਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਮ ਅਤੇ ਉਨ੍ਹਾਂ ਦੇ ਸੇਵਾ-ਸੰਕਲਪ ਨਾਲ ਜੁੜਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਮੰਨਿਆ ਹੈ। ਉਨ੍ਹਾਂ ਨੇ ਖੇਡਾਂ ਨੂੰ ਸਿਹਤ, ਅਨੁਸ਼ਾਸਨ, ਆਤਮ-ਵਿਸ਼ਵਾਸ, ਰੁਜ਼ਗਾਰ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਿਆ ਹੈ। ਉਨ੍ਹਾਂ ਦੇ ਯਤਨਾਂ ਸਦਕਾ ‘ਖੇਲੋ ਇੰਡੀਆ’, ‘ਫਿਟ ਇੰਡੀਆ ਮੂਵਮੈਂਟ’ ਅਤੇ ਖਿਡਾਰੀਆਂ ਲਈ ਆਧੁਨਿਕ ਸਿਖਲਾਈ ਪ੍ਰਣਾਲੀ ਵਰਗੀਆਂ ਪਹਿਲਕਦਮੀਆਂ ਨਾਲ ਦੇਸ਼ ਵਿੱਚ ਖੇਡਾਂ ਦਾ ਨਵਾਂ ਮਾਹੌਲ ਬਣਿਆ ਹੈ।

ਅੱਜ ਛੋਟੇ ਸ਼ਹਿਰਾਂ, ਪਿੰਡਾਂ ਅਤੇ ਆਮ ਪਰਿਵਾਰਾਂ ਵਿੱਚੋਂ ਨਿਕਲ ਕੇ ਸਾਡੇ ਧੀਆਂ-ਪੁੱਤਰ ਦੁਨੀਆ ਦੇ ਮੰਚ ’ਤੇ ਤਿਰੰਗੇ ਦਾ ਮਾਣ ਵਧਾ ਰਹੇ ਹਨ। ਇਹੀ ਬਦਲਦੇ ਭਾਰਤ ਦੀ ਪਛਾਣ ਹੈ। ਇਸ ਦੀ ਝਲਕ ਇਨ੍ਹੀਂ ਦਿਨੀਂ ਜਾਪਾਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਮਿੱਟੀ ਵਿੱਚ ਖੇਡਾਂ ਅਤੇ ਖਿਡਾਰੀ ਦੋਵੇਂ ਵਸੇ ਹੋਏ ਹਨ। ਓਲੰਪਿਕ, ਪੈਰਾਲੰਪਿਕ, ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਜਾਂ ਹੋਰ ਅੰਤਰਰਾਸ਼ਟਰੀ ਮੁਕਾਬਲੇ ਹੋਣ, ਹਰਿਆਣਾ ਦੇ ਖਿਡਾਰੀਆਂ ਨੇ ਵਾਰ-ਵਾਰ ਸਾਬਤ ਕੀਤਾ ਹੈ ਕਿ ਛੋਟਾ ਸੂਬਾ ਹੋਣ ਦੇ ਬਾਵਜੂਦ ਸਾਡਾ ਹੌਸਲਾ ਬਹੁਤ ਵੱਡਾ ਹੈ।

ਇਹ ਹੌਸਲਾ ਹਾਲ ਹੀ ਵਿੱਚ ਗਲਾਸਗੋ ਵਿੱਚ ਹੋਈਆਂ 23ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਦੇਖਣ ਨੂੰ ਮਿਲਿਆ। ਇਨ੍ਹਾਂ ਖੇਡਾਂ ਵਿੱਚ ਭਾਰਤ ਨੇ 13 ਸੋਨੇ, 17 ਚਾਂਦੀ ਅਤੇ 9 ਕਾਂਸੀ ਦੇ ਤਗਮਿਆਂ ਸਮੇਤ ਕੁੱਲ 39 ਤਗਮੇ ਜਿੱਤ ਕੇ ਤਗਮਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿੱਚੋਂ ਹਰਿਆਣਾ ਦੇ ਖਿਡਾਰੀਆਂ ਨੇ 11 ਤਗਮੇ ਜਿੱਤੇ, ਜਿਨ੍ਹਾਂ ਵਿੱਚ 7 ਸੋਨੇ, 2 ਚਾਂਦੀ ਅਤੇ 2 ਕਾਂਸੀ ਦੇ ਤਗਮੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਮਿਲੀਆਂ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸੂਬੇ ਦੇ ਖਿਡਾਰੀਆਂ ਦੀ ਮਿਹਨਤ ਅਤੇ ਸਰਕਾਰ ਦੀ ਖੇਡ ਨੀਤੀ ਨੂੰ ਜਾਂਦਾ ਹੈ। ਹਰਿਆਣਾ ਦੀ ਖੇਡ ਨੀਤੀ ਸਪੱਸ਼ਟ ਹੈ – ਪ੍ਰਤਿਭਾ ਦੀ ਪਛਾਣ ਕਰਨਾ, ਖਿਡਾਰੀਆਂ ਦਾ ਸਨਮਾਨ ਕਰਨਾ ਅਤੇ ਖੇਡਾਂ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨਾ। ਸੂਬਾ ਸਰਕਾਰ ਖੇਡ ਨਰਸਰੀਆਂ, ਆਧੁਨਿਕ ਸਟੇਡੀਅਮਾਂ, ਸਿਖਲਾਈ ਸਹੂਲਤਾਂ, ਨਕਦ ਇਨਾਮਾਂ ਅਤੇ ਸਰਕਾਰੀ ਨੌਕਰੀਆਂ ਰਾਹੀਂ ਖਿਡਾਰੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ 6 ਕਰੋੜ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾਂਦੇ ਹਨ। ਪਿਛਲੇ ਲਗਭਗ 12 ਸਾਲਾਂ ਦੌਰਾਨ ਸੂਬੇ ਦੇ 17,544 ਖਿਡਾਰੀਆਂ ਨੂੰ 742 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, 260 ਉੱਘੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਖੇਡਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਹੋਣਾ ਬਹੁਤ ਜ਼ਰੂਰੀ ਹੈ। ਪਿਛਲੇ ਲਗਭਗ 12 ਸਾਲਾਂ ਦੌਰਾਨ ਖੇਡਾਂ ਦੇ ਬੁਨਿਆਦੀ ਢਾਂਚੇ ’ਤੇ ਕਰੀਬ 1,100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ, ਖੇਡ ਪ੍ਰਤਿਭਾਵਾਂ ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਨਿਖਾਰਨ ਲਈ ਸੂਬੇ ਵਿੱਚ ਖੇਡ ਨਰਸਰੀਆਂ ਦਾ ਜਾਲ ਵਿਛਾਇਆ ਗਿਆ ਹੈ। ਸੂਬੇ ਵਿੱਚ 2,000 ਖੇਡ ਨਰਸਰੀਆਂ ਖੋਲ੍ਹੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਮੋ ਕ੍ਰਿਕਟ ਲੀਗ ਦਾ ਮੁੱਖ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਹੈ। ਅੱਜ ਇਸ ਮੰਚ ਤੋਂ ਸਾਨੂੰ ਸਾਰਿਆਂ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਨਾ ਤਾਂ ਅਸੀਂ ਖੁਦ ਨਸ਼ਾ ਕਰਾਂਗੇ ਅਤੇ ਨਾ ਹੀ ਦੂਜਿਆਂ ਨੂੰ ਨਸ਼ਾ ਕਰਨ ਦੇਵਾਂਗੇ, ਸਗੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਾਂਗੇ। ਇਸ ਮੌਕੇ ਮੁੱਖ ਮੰਤਰੀ ਨੇ ਮੌਜੂਦ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਨਸ਼ਾ ਮੁਕਤ ਭਾਰਤ ਬਣਾਉਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ।

ਪ੍ਰੋਗਰਾਮ ਵਿੱਚ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਮੇਅਰ ਸ੍ਰੀ ਸ਼ਿਆਮ ਲਾਲ ਬਾਂਸਲ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ-ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੇਵੀਨਗਰ, ਮੁੱਖ ਮੰਤਰੀ ਦੇ ਓਐੱਸਡੀ ਸ੍ਰੀ ਭੋਪਾਲ ਖਦਰੀ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

0 Comments