Monday, 16 November 2026
Breaking News
ਦਸਮ ਪਾਤਸ਼ਾਹ ਨੇ ਆਪਣਾ ਕਲਗੀ ਤੋੜਾ ਭਾਈ ਜੈਤਾ ਜੀ ਨੂੰ ਸੌਂਪਿਆ ਸੀ..... ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ਤੇ ਵੱਡੀ ਪ੍ਰਾਪਤੀ, ਮੁੱਖ ਦਫ਼ਤਰ ਵਿਖੇ ਮਨਾਇਆ ਜਸ਼ਨ 12 ਦਿਨਾਂ ਬਾਅਦ ਆਪਣੇ ਘਰ ਪਹੁੰਚੇ  ਰਣਜੀਤ ਸਿੰਘ ਤਰਖਾਣ ਮਾਜਰਾ, ਜਸਵੀਰ ਸਿੰਘ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੇਂਡੂ ਚੌਕੀਦਾਰਾਂ ਨੂੰ ਦਿੱਤਾ ਦਿਵਾਲੀ ਦਾ ਤੋਹਫ਼ਾ, ਮਹੀਨਾਵਾਰ ਮਾਣਭੱਤਾ ਵਧਾ ਕੇ ਕੀਤਾ 15,221 ਰੁਪਏ ਦਾਜ ਦਾ ਸਮਾਨ' ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੁਸੀਬਤ ਵੇਲੇ ਸਾਲ ਭਰ ਲਈ ਅਮਰੀਕਾ ਭੱਜ ਗਿਆ ਸੀ: ਰਾਜਬੀਰ ਸਿੰਘ ਘੁੰਮਣ ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਕੀਤੀ ਪੂਜਾ-ਅਰਚਨਾ 23 ਅਕਤੂਬਰ ਤੋਂ ਸੂਰਜਕੁੰਡ ਵਿੱਚ ਸਜੇਗਾ ਦੀਵਾਲੀ ਮੇਲੇ ਦਾ ਸ਼ਾਨਦਾਰ ਰੰਗ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ ਤੀਜੇ ਮੇਲੇ ਦਾ ਉਦਘਾਟਨ ਮਹਾਰਾਜਾ ਸ਼ੂਰਸੈਨੀ ਮਹਾਨ ਯੋਧਾ, ਕੁਸ਼ਲ ਪ੍ਰਸ਼ਾਸਕ ਅਤੇ ਨਿਆਂਪਸੰਦ ਸ਼ਾਸਕ ਸਨ : ਨਾਇਬ ਸਿੰਘ ਸੈਣੀ ਸੁਖਨਾ ਦਾ ‘ਰਾਮਸਰ’ ਟੈਗ ਈਰਾਨ ਤੋਂ ਆਇਆ, ਅੰਮ੍ਰਿਤਸਰ ਦੇ ਪਵਿੱਤਰ ਰਾਮਸਰ ਸਰੋਵਰ ਤੋਂ ਨਹੀਂ
ਪੰਜਾਬ Trending

ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ- ਪੰਜਾਬੀ ਦੇ ਉੱਘੇ ਕਵੀ ਤੇ ਲੇਖਕ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜਾਇਬ ਸਿੰਘ ਹੁੰਦਲ ਪੰਜਾਬੀ ਕਵਿਤਾ ਦੇ ਸਥਾਪਤ ਹਸਤਾਖ਼ਰ ਸਨ। ਉਨ੍ਹਾਂ ਨੇ ਗ਼ਜ਼ਲ ਤੋਂ ਆਪਣਾ ਕਾਵਿ-ਸਫ਼ਰ ਸ਼ੁਰੂ ਕਰਕੇ ਆਜ਼ਾਦ ਕਵਿਤਾ ਦੇ ਖੇਤਰ ਵਿੱਚ ਵੀ ਵਿਲੱਖਣ ਪਛਾਣ ਬਣਾਈ। ਉਨ੍ਹਾਂ ਦੀਆਂ ਪ੍ਰਮੁੱਖ ਕਾਵਿ-ਪੁਸਤਕਾਂ ਵਿੱਚ ‘ਅਜੇ ਨਾ ਗਿਣ’, ‘ਫ਼ੈਸਲੇ ਤੋਂ ਬਾਅਦ’, ‘ਮਿੱਟੀ ਸਾਹਵੇਂ ਖੜਾ ਵਾਰਿਸ’, ‘ਆਪਣਾ ਆਪਣਾ ਕੁਰੂਕਸ਼ੇਤਰ’ ਅਤੇ ‘ਕਚਹਿਰੀ ਵਿੱਚ ਖੜ੍ਹਾ ਦਰਖ਼ਤ’ ਸ਼ਾਮਲ ਹਨ। ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਪੰਜਾਬੀ ਕਵੀ ਵਜੋਂ ਸਨਮਾਨਿਤ ਕੀਤਾ ਗਿਆ ਸੀ।

ਗੁਰਨਾਮ ਢਿੱਲੋਂ ਪ੍ਰਗਤੀਸ਼ੀਲ ਤੇ ਇਨਕਲਾਬੀ ਵਿਚਾਰਧਾਰਾ ਦੇ ਪ੍ਰਤੀਨਿਧ ਕਵੀ, ਲੇਖਕ ਅਤੇ ਆਲੋਚਕ ਸਨ। ਬਰਤਾਨੀਆ ਵਿੱਚ ਰਹਿੰਦਿਆਂ ਵੀ ਉਹ ਪੰਜਾਬੀ ਸਾਹਿਤ ਨਾਲ ਸਰਗਰਮੀ ਨਾਲ ਜੁੜੇ ਰਹੇ। ਉਨ੍ਹਾਂ ਦੀਆਂ ਰਚਨਾਵਾਂ ‘ਲੋਕ ਸ਼ਕਤੀ’, ‘ਨਗਾਰਾ’ ਅਤੇ ‘ਝੂਝਦੇ ਸੂਰਜ’ ਲੋਕ-ਪੱਖੀ ਸਰੋਕਾਰਾਂ, ਸਮਾਜਿਕ ਚੇਤਨਾ ਅਤੇ ਸੰਘਰਸ਼ ਦੀ ਆਵਾਜ਼ ਬਣ ਕੇ ਸਾਹਮਣੇ ਆਈਆਂ।

ਮਾਸਟਰ ਰਘਬੀਰ ਸਿੰਘ ਭਰਤ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਪਾਕਿਸਤਾਨੀ ਪੰਜਾਬੀ ਸਾਹਿਤ ਦੇ ਗੂੜ੍ਹੇ ਗਿਆਤਾ ਸਨ। ਉਨ੍ਹਾਂ ਨੇ ਮਾਛੀਵਾੜਾ ਸਾਹਿਬ ਵਿੱਚ ਅਧਿਆਪਨ ਦੇ ਨਾਲ-ਨਾਲ ਸਮਾਜ ਅਤੇ ਸਾਹਿਤ ਦੀ ਸੇਵਾ ਕੀਤੀ। ਉਹ ਸਾਹਿਤ ਸਭਾ ਮਾਛੀਵਾੜਾ ਦੇ ਮੋਢੀਆਂ ਵਿੱਚੋਂ ਸਨ। ਮੌਲਾ ਬਖ਼ਸ਼ ਕੁਸ਼ਤਾ ਦੀ ਪੁਸਤਕ ‘ਪੰਜਾਬੀ ਸ਼ਾਇਰਾਂ ਦਾ ਤਜ਼ਕਰਾ’ ਅਤੇ ਅਫ਼ਜ਼ਲ ਪਰਵੇਜ਼ ਦੀ ਪੁਸਤਕ ‘ਬਨ ਫੁਲਵਾੜੀ’ ਦਾ ਲਿਪੀਅੰਤਰਣ ਕਰਨਾ ਉਨ੍ਹਾਂ ਦੇ ਮਹੱਤਵਪੂਰਨ ਸਾਹਿਤਕ ਕਾਰਜਾਂ ਵਿੱਚ ਸ਼ਾਮਲ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਤਿੰਨਾਂ ਲੇਖਕਾਂ ਦਾ ਵਿਛੋੜਾ ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੇਖਕਾਂ ਨੇ ਆਪਣੀ ਸਿਰਜਣਾ, ਵਿਚਾਰਧਾਰਕ ਪ੍ਰਤੀਬੱਧਤਾ ਅਤੇ ਸਾਹਿਤਕ ਸਰਗਰਮੀਆਂ ਰਾਹੀਂ ਪੰਜਾਬੀ ਸਾਹਿਤ ਨੂੰ ਅਮੀਰ ਬਣਾਇਆ ਅਤੇ ਲੋਕ-ਪੱਖੀ ਚੇਤਨਾ ਨੂੰ ਮਜ਼ਬੂਤ ਕੀਤਾ। ਉਨ੍ਹਾਂ ਦੀਆਂ ਰਚਨਾਵਾਂ ਅਤੇ ਸਾਹਿਤਕ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਦੇ ਲੇਖਕਾਂ ਤੇ ਪਾਠਕਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਸਭਾ ਦੇ ਅਹੁਦੇਦਾਰਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਤਿੰਨਾਂ ਲੇਖਕਾਂ ਦੇ ਪਰਿਵਾਰਾਂ, ਸਨੇਹੀਆਂ ਅਤੇ ਸਾਹਿਤਕ ਸਾਥੀਆਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

ਇਸੇ ਦੌਰਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਉਮਿੰਦਰ ਜੌਹਲ, ਡਾ. ਸ਼ਿੰਦਰਪਾਲ ਸਿੰਘ, ਗੁਰਮੀਤ ਸਿੰਘ ਪਲਾਹੀ, ਮਨਜਿੰਦਰ ਸਿੰਘ ਧਨੋਆ, ਤਰਲੋਚਨ ਲੋਚੀ, ਦੀਪ ਦੇਵਿੰਦਰ ਸਿੰਘ, ਸੁਰਿੰਦਰਪ੍ਰੀਤ ਘਣੀਆ, ਸ਼ੇਲਿੰਦਰਜੀਤ ਸਿੰਘ ਰਾਜਨ, ਜੈਨਿੰਦਰ ਚੌਹਾਨ, ਗੁਰਮੀਤ ਸਿੰਘ ਬਾਜਵਾ, ਸੁਰਿੰਦਰ ਗਿੱਲ ਜੈਪਾਲ, ਜਤਿੰਦਰ ਕੌਰ ਮਾਹਲ, ਸੁਰਿੰਦਰਜੀਤ ਸਿੰਘ ਚੌਹਾਨ, ਦਲਜੀਤ ਸਿੰਘ ਸ਼ਾਹੀ, ਗੁਰਸੇਵਕ ਸਿੰਘ ਢਿੱਲੋਂ ਭੈਣੀ ਸਾਹਿਬ, ਰਾਜਵਿੰਦਰ ਸਮਰਾਲਾ, ਰਵਿੰਦਰ ਚੋਟ, ਸਿਮਰਜੀਤ ਸਿੰਘ ਕੰਗ ਅਤੇ ਗੁਰਪ੍ਰੀਤ ਸਿੰਘ ਰੰਗਪੁਰ ਨੇ ਵੀ ਤਿੰਨਾਂ ਲੇਖਕਾਂ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੇਖਕਾਂ ਦੀ ਸਾਹਿਤਕ ਦੇਣ ਪੰਜਾਬੀ ਸਾਹਿਤ ਦਾ ਅਨਮੋਲ ਸਰਮਾਇਆ ਹੈ ਅਤੇ ਉਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਪਾਠਕਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ-ਦਰਸ਼ਨ ਕਰਦੀਆਂ ਰਹਿਣਗੀਆਂ। ਉਨ੍ਹਾਂ ਵਿਛੜੇ ਲੇਖਕਾਂ ਦੇ ਪਰਿਵਾਰਾਂ ਅਤੇ ਸਾਹਿਤਕ ਸਾਥੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਸੰਵੇਦਨਾ ਸਾਂਝੀ ਕੀਤੀ।

0 Comments