Friday, 18 September 2026
Breaking News
ਹਰਿਆਣਾ ਵਿਕਾਸ, ਰੁਜ਼ਗਾਰ ਅਤੇ ਜਨ-ਕਲਿਆਣ ਵਿੱਚ ਅੱਗੇ ਵਧ ਰਿਹਾ ਹੈ, ਪੰਜਾਬ ਨੂੰ ਵੀ ਚਾਹੀਦੀ ਹੈ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ਤੇ ਕੁਰਸੀ ਪੰਜਾਬ ਦਾ ਹੱਕ ਹੈ: ਕੇਬੀਐਸ ਸਿੱਧੂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ SSOC FAZILKA BUSTS CROSS-BORDER DRUG AND ARMS SMUGGLING NETWORK IN TWO SEPARATE OPERATIONS ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਨਾਇਬ ਸਿੰਘ ਸੈਣੀ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ.ਲਹਿਰਾਗਾਗਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਸਿਆਸੀ ਮਜ਼ਬੂਤੀ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਮੁਕਤ ਅਤੇ ਘੁਮੰਤੂ ਸਮਜ ਦਾ ਇਤਿਹਾਸ ਸਵੈਮਾਨ ਅਤੇ ਵੀਰਤਾ ਦੀ ਹੈ ਗਾਥਾ- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ
ਜੀਵਨ ਸ਼ੈਲੀ Trending

ਪੰਜਾਬ ਮੰਡੀ ਬੋਰਡ ਦੇ ਵਿਹੜੇ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਦਿੱਤੀਆਂ ਸ਼ਾਨਦਾਰ ਪੇਸ਼ਕਾਰੀਆਂ

ਐਸ. ਏ.ਐਸ. ਨਗਰ ( ਮੋਹਾਲੀ) : ਪੰਜਾਬ ਮੰਡੀ ਬੋਰਡ ਦੇ ਮਹਿਲਾ ਸਟਾਫ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਧੁਨਿਕ ਫ਼ਲ ਅਤੇ ਸਬਜੀ ਮੰਡੀ, ਮੋਹਾਲੀ ਵਿਖੇ ਤੀਆਂ ਦਾ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਧਰਮ ਪਤਨੀ ਸ੍ਰੀਮਤੀ ਹਰਿੰਦਰ ਕੌਰ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਮੰਡੀ ਬੋਰਡ ਦੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਦੀ ਧਰਮਪਤਨੀ ਸ੍ਰੀਮਤੀ ਗਗਨਦੀਪ ਕੌਰ ਸੰਧੂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੱਖ-ਵੱਖ ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ਤੇ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਪੰਜਾਬੀ ਅਤੇ ਹਿੰਦੀ ਗੀਤਾਂ ਤੇ ਦਿਲ ਖਿੱਚਵੀਆਂ ਪੇਸ਼ਕਾਰੀਆਂ ਨੇ ਜਿੱਥੇ ਵੇਖਣ ਵਾਲਿਆਂ ਦਾ ਮਨ ਮੋਹਿਆ, ਉੱਥੇ ਹੀ ਲੋਕ ਗੀਤਾਂ ਨੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕੀਤਾ।

ਮੁੱਖ ਮਹਿਮਾਨ ਸ੍ਰੀਮਤੀ ਹਰਿੰਦਰ ਕੌਰ ਬਰਸਟ ਨੇ ਸਾਰਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਤੀਆਂ ਦਾ ਤਿਉਹਾਰ ਸਾਨੂੰ ਸਾਡੇ ਸੱਭਿਆਚਾਰ ਨਾਲ ਜੋੜ ਕੇ ਰੱਖਦਾ ਹੈ। ਅਜਿਹੇ ਤਿਉਹਾਰ ਹੀ ਪੰਜਾਬੀ ਵਿਰਸੇ ਦੀ ਚੜਦੀਕਲਾ ਦਾ ਪ੍ਰਤੀਕ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਸ੍ਰੀਮਤੀ ਗਗਨਦੀਪ ਕੌਰ ਸੰਧੂ ਨੇ ਕਿਹਾ ਕਿ ਅੱਜ ਜਿੱਥੇ ਲੋਕ ਆਪਣੇ ਸੱਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ, ਉੱਥੇ ਹੀ ਤੀਆਂ ਦਾ ਤਿਉਹਾਰ ਸਾਨੂੰ ਸਾਡੇ ਸੱਭਿਆਚਾਰ ਦੀ ਪਹਿਚਾਣ ਕਰਵਾਉਂਦਾ ਹੈ। ਇਸ ਮੌਕੇ ਸਾਰਿਆਂ ਨੇ ਬੋਲੀਆਂ, ਗਿੱਧਾ, ਭੰਗੜਾ ਪਾਇਆ ਅਤੇ ਪੀਂਘਾਂ ਝੂਟੀਆਂ। ਪੰਜਾਬ ਮੰਡੀ ਬੋਰਡ ਦੀਆਂ ਸਮੂਹ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਮੌਜੂਦ ਰਹੀਆਂ।